by jaskamal
ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਬਜਟ 'ਤੇ ਵਿਸ਼ੇਸ਼ ਚਰਚਾ ਹੋਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਨੂੰ ਲੈ ਕੇ ਪੂਰੇ ਸੂਬੇ ਦੇ ਦੌਰੇ 'ਤੇ ਸਨ। ਇਹ ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ ਹੋ ਰਿਹਾ ਹੈ ਜਦੋਂ ਇਕ ਚੁਣੀ ਹੋਈ ਸਰਕਾਰ ਵੱਲੋਂ ਆਮ ਬਜਟ ਪੇਸ਼ ਕਰਨ ਤੋਂ ਪਹਿਲਾਂ ਲੋਕਾਂ 'ਚ ਜਾ ਕੇ ਉਨ੍ਹਾਂ ਕੋਲੋਂ ਬਜਟ ਸਬੰਧੀ ਉਨ੍ਹਾਂ ਦੇ ਸੁਝਾਅ ਲਏ ਜਾ ਰਹੇ ਹਨ।
ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਕਿ," ਅੱਜ ਵਿੱਤ ਮੰਤਰੀ ਹਰਪਾਲ ਚੀਮਾ ਤੇ ਵਿੱਤ ਵਿਭਾਗ ਦੇ ਅਫ਼ਸਰਾਂ ਨਾਲ ਬਜਟ 'ਤੇ ਚਰਚਾ ਕੀਤੀ। ਵਿੱਤ ਮੰਤਰੀ ਜੀ ਪੰਜਾਬ ਭਰ ਤੋਂ ਕਾਰੋਬਾਰੀ ਤੇ ਉਦਯੋਗਪਤੀ ਸਾਥੀਆਂ ਦੇ ਸੁਝਾਅ ਵੀ ਲੈ ਰਹੇ ਨੇ, ਦੋਸਤੋ ਇਹ ਤੁਹਾਡੀ ਆਪਣੀ ਸਰਕਾਰ ਹੈ, ਹਰ ਫੈਸਲੇ 'ਚ ਤੁਹਾਡੀ ਆਵਾਜ਼ ਗੂੰਜੇਗੀ।"