by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੀਨ ਦੇ ਦੱਖਣ-ਪੱਛਮੀ ਸ਼ਹਿਰ ਚੋਂਗਕਿੰਗ 'ਚ 'ਤਿੱਬਤ ਏਅਰਲਾਈਨਜ਼' ਦੇ ਇੱਕ ਜਹਾਜ਼ ਨੂੰ ਰਨਵੇਅ ਤੋਂ ਉਤਰਣ ਕਾਰਨ ਉਸ ਵਿਚ ਅੱਗ ਲੱਗ ਗਈ, ਜਿਸ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ। ਤਿੱਬਤ ਜਾਣ ਵਾਲੇ ਜਹਾਜ਼ 'ਚ 113 ਯਾਤਰੀ ਅਤੇ ਚਾਲਕ ਦਲ ਦੇ 9 ਮੈਂਬਰ ਸਵਾਰ ਸਨ। ਸਾਰਿਆਂ ਨੂੰ ਜਹਾਜ਼ 'ਚੋਂ ਬਾਹਰ ਕੱਢ ਲਿਆ ਗਿਆ ਹੈ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਲੋਕ ਹਫੜਾ-ਦਫੜੀ 'ਚ ਪਿਛਲੇ ਦਰਵਾਜ਼ੇ ਰਾਹੀਂ ਜਹਾਜ਼ ਤੋਂ ਬਾਹਰ ਨਿਕਲਦੇ ਦਿਖਾਈ ਦੇ ਰਹੇ ਹਨ। ਅੱਗ 'ਤੇ ਕਾਬੂ ਪਾ ਲਿਆ ਗਿਆ ਹੈ 'ਤੇ ਰਨਵੇਅ ਫਿਲਹਾਲ ਬੰਦ ਹੈ। ਜਹਾਜ਼ ਤਿੱਬਤ ਦੇ ਨਿੰਗਚੀ ਲਈ ਰਵਾਨਾ ਹੋਣ ਵਾਲਾ ਸੀ, ਜਦੋਂ ਇਸ ਨੂੰ ਅੱਗ ਲੱਗ ਗਈ। ਹਾਲ ਹੀ ਦੇ ਹਫ਼ਤਿਆਂ 'ਚ ਚੀਨ ਵਿੱਚ ਹਾਦਸਾਗ੍ਰਸਤ ਹੋਣ ਵਾਲਾ ਇਹ ਦੂਜਾ ਜਹਾਜ਼ ਹੈ।