by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦਾ ਖ਼ਜ਼ਾਨਾ ਖ਼ਾਲੀ ਕਰ ਦਿੱਤਾ ਗਿਆ ਹੈ ਤੇ ਖ਼ਾਲੀ ਖ਼ਜ਼ਾਨਾ ਭਰਨ ਮਗਰੋਂ ਹੀ ਔਰਤਾਂ ਨੂੰ 1-1 ਹਜ਼ਾਰ ਰੁਪਏ ਮਿਲਣਗੇ। ਸਪੀਕਰ ਕੁਲਤਾਰ ਸਿੰਘ ਸੰਧਵਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਸਨ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਉਹ ਖ਼ੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਕਰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪੰਜਾਬ ਦੇ ਵਿਕਾਸ ਲਈ ਥੋੜ੍ਹਾ ਇੰਤਜ਼ਾਰ ਕਰਨਾ ਪਵੇਗਾ ਕਿਉਂਕਿ 75 ਸਾਲਾ ਦੀਆਂ ਉਲਝਣਾਂ ਦਾ ਸਿਰਾ ਲੱਭਣ ਵਿਚ ਕੁਝ ਸਮਾਂ ਜ਼ਰੂਰ ਲੱਗ ਰਿਹਾ ਹੈ 'ਤੇ ਇਸ ਨੂੰ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਸਮਝਦੇ ਹਨ।