by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੂਪਨਗਰ ਪੁਲਿਸ ਨੇ ਇਕ ਅਜਿਹੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਗੈਸਟ ਨੂੰ ਹਥਿਆਰ ਸਪਲਾਈ ਕਰਦਾ ਸੀ। ਦੋਸ਼ੀ ਫਰੀਦਕੋਟ ਦਾ ਰਹਿਣ ਵਾਲਾ ਹੈ। ਫੜੇ ਗਏ ਮੁਲਜ਼ਮ ਕੋਲੋਂ 7 ਗ਼ੈਰ-ਕਾਨੂੰਨੀ ਪਿਸਤੌਲਾਂ ਅਤੇ 15 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਫੜੇ ਗਏ ਨੌਜਵਾਨ ਦੇ ਤਾਰ ਗੈਗਸਟਰਾਂ ਨਾਲ ਜੁੜ ਰਹੇ ਹਨ। ਗੈਂਗਸਟਰ ਜਗਦੀਪ ਸਿੰਘ ਉਰਫ਼ ਕਾਕਾ ਅਤੇ ਸੁਖਦੀਪ ਸਿੰਘ ਉਰਫ਼ ਟੋਨੀ ਜੇਲ੍ਹ ਵਿਚੋਂ ਬੈਠ ਕੇ ਇਹ ਗ਼ੈਰ-ਕਾਨੂੰਨੀ ਕੰਮ ਨੂੰ ਅੰਜਾਮ ਦੇ ਰਹੇ ਸੀ।
ਐੱਸ. ਐੱਸ. ਪੀ. ਸੰਦੀਪ ਗਰਗ ਨੇ ਦੱਸਿਆ ਕਿ ਗੈਂਗਸਟਰ ਜਗਦੀਪ ਸਿੰਘ ਉਰਫ਼ ਕਾਕਾ ਖ਼ਿਲਾਫ਼ ਪਹਿਲਾਂ ਹੀ ਲੁੱਟਖੋਹ, ਕੁੱਟਮਾਰ, ਕਤਲ 'ਤੇ ਫ਼ਿਰੌਤੀ ਦੀਆਂ ਵਾਰਦਾਤਾਂ ਦੇ 7 ਮੁਕੱਦਮੇ ਦਰਜ ਹਨ। ਜਦਕਿ ਗੈਂਗਸਟਰ ਸੁਖਦੀਪ ਸਿੰਘ ਉਰਫ਼ ਟੋਨੀ ਖ਼ਿਲਾਫ਼ ਵੱਖ-ਵੱਖ ਜੁਰਮ ਦੇ ਤਹਿਤ ਮੁਕੱਦਮੇ ਦਰਜ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਰਹੀ ਹੈ।