by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਸ਼ਿਆਂ ’ਤੇ ਕਾਬੂ ਪਾਉਣ ਦੇ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤੀ ਕਾਰਨ ਜਿੱਥੇ ਇਕ ਪਾਸੇ ਅਧਿਕਾਰੀ ਸਹਿਮ ਗਏ ਹਨ, ਉਥੇ ਹੀ ਮੁੱਖ ਮੰਤਰੀ ਦੀਆਂ ਨਜ਼ਰਾਂ ਨਸ਼ਾ ਸਮੱਗਲਰਾਂ ਦੇ ਨਾਲ ਹੀ ਸਿਆਸਤਦਾਨਾਂ ਦੀ ਮਿਲੀਭੁਗਤ ਵੱਲ ਵੀ ਲੱਗੀਆਂ ਹੋਈਆਂ ਹਨ।
ਭਗਵੰਤ ਮਾਨ ਨੇ ਹੁਣ ਹਰ ਮਹੀਨੇ ਡੀ. ਜੀ. ਪੀ. 'ਤੇ ਹੋਰ ਉੱਚ ਪੁਲਿਸ ਅਧਿਕਾਰੀਆਂ ਵੱਲੋਂ ਨਸ਼ੇ ਵਾਲੇ ਪਦਾਰਥਾਂ ਦੀ ਸਪਲਾਈ ਚੇਨ ਤੋੜਨ 'ਤੇ ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਮਾਮਲੇ ’ਚ ਬੈਠਕਾਂ ਕਰਨ ਦਾ ਫ਼ੈਸਲਾ ਲਿਆ ਹੈ। ।
ਮੁੱਖ ਮੰਤਰੀ ਨੇ ਜਿਸ ਤਰ੍ਹਾਂ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਪੁਲਿਸ ਨੂੰ ਖੁੱਲ੍ਹੀ ਛੋਟ ਦਿੱਤੀ ਹੈ ਤਾਂ ਹੁਣ ਸੱਤਾਧਾਰੀ ਸਿਆਸਤਦਾਨਾਂ ’ਤੇ ਵੀ ਪੂਰਾ ਦਬਾਅ ਬਣਿਆ ਰਹੇਗਾ। ਉਹ ਇਹ ਵੀ ਵੇਖ ਰਹੇ ਹਨ ਕਿ ਨਸ਼ਿਆਂ ਦੀ ਵਿਕਰੀ ਕਰਵਾਉਣ ’ਚ ਕਿਹੜੇ-ਕਿਹੜੇ ਸਿਆਸਤਦਾਨਾਂ ਦਾ ਹੱਥ ਸਾਹਮਣੇ ਆਉਂਦਾ ਹੈ।