by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ CM ਭਗਵੰਤ ਮਾਨ ਵੱਲੋਂ ਕਣਕ ਦੀ ਖ਼ਰੀਦ 'ਚ ਢਿੱਲ ਦੇਣ ਸਬੰਧੀ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ ਗਿਆ ਹੈ। ਭਗਵੰਤ ਮਾਨ ਵੱਲੋਂ ਟਵੀਟ 'ਚ ਭਗਵੰਤ ਮਾਨ ਨੇ ਲਿਖਿਆ ਹੈ ਕਿ ਕਣਕ ਦੀ ਖ਼ਰੀਦ 'ਚ ਢਿੱਲ ਦੇਣ ਸਬੰਧੀ ਉਹ ਪੰਜਾਬ ਦੇ ਕਿਸਾਨਾਂ ਤਰਫੋਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੇ ਕਿਸਾਨਾਂ ਦੀ ਬੇਨਤੀ ਨੂੰ ਸਵੀਕਾਰ ਕੀਤਾ।
ਭਗਵੰਤ ਮਾਨ ਨੇ ਲਿਖਿਆ ਹੈ ਕਿ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਭਰੋਸਾ ਦਿਵਾਉਂਦੇ ਹਨ ਕਿ ਦੇਸ਼ ਦੀ ਖ਼ੁਰਾਕ ਸੁਰੱਖਿਆ 'ਚ ਯੋਗਦਾਨ ਪਾਉਣ ਲਈ ਪੰਜਾਬ ਸਰਕਾਰ ਪੂਰੀ ਤਨਦੇਹੀ ਨਾਲ ਕੰਮ ਕਰਦੀ ਰਹੇਗੀ।