by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਅਮਰੀਕਾ ਦੇ ਕੈਲੀਫੋਰਨੀਆ 'ਚ ਚਰਚ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਹਮਲੇ 'ਚ 1 ਦੀ ਮੌਤ ਹੋ ਗਈ ਹੈ ਜਦਕਿ ਕਈ ਗੰਭੀਰ ਰੂਪ ਨਾਲ ਜ਼ਖਮੀ ਹਨ। ਸ਼ੈਰਿਫ ਵਿਭਾਗ ਨੇ ਟਵੀਟ ਕੀਤਾ, ''ਅਸੀਂ ਇਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਹੈ 'ਤੇ ਇਕ ਹਥਿਆਰ ਬਰਾਮਦ ਕੀਤਾ ਹੈ।
ਕੈਲੀਫੋਰਨੀਆ ਦੇ ਗਵਰਨਰ ਨੇ ਕਿਹਾ ਕਿ ਉਹ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ 'ਤੇ ਸਥਾਨਕ ਅਧਿਕਾਰੀਆਂ ਨਾਲ ਕੰਮ ਕਰ ਰਹੇ ਹਨ। ਕਿਸੇ ਨੂੰ ਵੀ ਬਾਹਰ ਨਿਕਲਣ ਤੋਂ ਡਰਨ ਦੀ ਲੋੜ ਨਹੀਂ ਹੈ। ਜਿਕਰਯੋਗ ਹੈ ਕਿ ਮਿਲਵਾਕੀ 'ਚ ਤਿੰਨ ਵੱਖ-ਵੱਖ ਗੋਲੀਬਾਰੀ 'ਚ ਇੱਕ 17 ਸਾਲਾ ਵਿਅਕਤੀ 'ਤੇ ਦੋ 20 ਸਾਲਾ ਵਿਅਕਤੀ ਮਾਰੇ ਗਏ ਸਨ।