by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ 9 ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ’ਚ ਸੁਖਬੀਰ ਸਿੰਘ ਬਾਦਲ, ਸਿਮਰਨਜੀਤ ਸਿੰਘ ਮਾਨ, ਬਾਬਾ ਹਰਨਾਮ ਸਿੰਘ ਖ਼ਾਲਸਾ ਦਮਦਮੀ ਟਕਸਾਲ, ਸੰਤ ਬਲਜੀਤ ਸਿੰਘ ਦਾਦੂਵਾਲ, ਸਮੇਤ ਪੰਥਕ ਸ਼ਖ਼ਸੀਅਤਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਂਝੇ ਕੌਮੀ ਯਤਨਾਂ ਸਬੰਧੀ ਫਿਲਹਾਲ 9 ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਯਤਨਸ਼ੀਲ ਸੰਸਥਾਵਾਂ 'ਤੇ ਸ਼ਖ਼ਸੀਅਤਾਂ ਦੇ ਸਹਿਯੋਗ ਨਾਲ ਕਾਰਜ ਕਰੇਗੀ।