by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਕਈ ਥਾਵਾਂ 'ਤੇ ਕਾਲੇ ਬੱਦਲ ਛਾ ਗਏ 'ਤੇ ਤੇਜ਼ ਬਰਸਾਤ ਸ਼ੁਰੂ ਹੋ ਗਈ ਹੈ। ਲੋਕ ਮੀਂਹ ਦੀ ਖੁਸ਼ੀ 'ਚ ਨੱਚਦੇ ਹੋਏ ਨਜ਼ਰ ਆਏ ਹਨ। ਪਿਛਲੇ ਕਈ ਦਿਨਾਂ ਤੋਂ ਗਰਮੀ ਦਾ ਕਹਿਰ ਪੂਰਾ ਸਿਖਰ ਉੱਤੇ ਸੀ। ਹੁਣ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ 'ਚ ਬਿਜਲੀ ਦੀ ਮੰਗ ਵੀ ਘਟੀ ਹੈ। ਮੀਂਹ ਪੈਣ ਕਾਰਨ ਬਿਜਲੀ ਦੀ ਖਪਤ ਵਿੱਚ ਕਮੀ ਆਏਗੀ। ਬਿਜਲੀ ਵਿਭਾਗ ਵੱਲੋਂ ਗਰਮੀ'ਚ ਬਿਜਲੀ ਦੀ ਖਪਤ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਜਾ ਰਹੀ ਸੀ। ਗਰਮੀ ਕਾਰਨ ਲੋਕ ਬਿਮਾਰ ਹੋ ਰਹੇ ਸਨ। ਮੀਂਹ ਪੈਣ ਕਾਰਨ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ।