CM ਭਗਵੰਤ ਮਾਨ ਨੇ ਕਿਸਾਨਾਂ ਨੂੰ ਮੀਟਿੰਗ ਲਈ ਭੇਜਿਆ ਸੱਦਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਦੀ ਸਰਹੱਦ ’ਤੇ ਧਰਨਾ ਦੇ ਰਹੇ ਕਿਸਾਨਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੱਲਬਾਤ ਲਈ ਸੱਦਾ ਭੇਜਿਆ ਹੈ ਇਸ ਮੀਟਿੰਗ ਵਿਚ ਮੁੱਖ ਮੰਤਰੀ ਵਲੋਂ ਕਿਸਾਨਾਂ ਨਾਲ ਗੱਲਬਾਤ ਤੋਂ ਬਾਅਦ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਨਾਅਰੇ ਮਾਰਨ ਦੀ ਬਜਾਏ ਪਾਣੀ ਬਚਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਮਾਨ ਨੇ ਕਿਹਾ ਸੀ ਕਿ ਘੱਟੋ-ਘੱਟ ਮੈਨੂੰ ਇਕ ਸਾਲ ਦਾ ਸਮਾਂ ਤਾਂ ਦਿਓ।

ਇਥੇ ਹੀ ਬਸ ਨਹੀਂ ਮੁੱਖ ਮੰਤਰੀ ਮਾਨ ਨੇ ਸਵਾਲ ਚੁੱਕਦਿਆਂ ਇਹ ਵੀ ਕਿਹਾ ਸੀ ਕਿ ਜਦੋਂ ਬਟਾਲਾ 'ਚ ਪਰਾਲੀ ਸਾੜਣ ਨਾਲ ਸਕੂਲੀ ਬੱਚਿਆਂ ਦੀ ਬਸ ਹਾਦਸੇ ਦੀ ਸ਼ਿਕਾਰ ਹੋ ਗਈ ਸੀ। ਉਸ ਸਮੇਂ ਕਿਸਾਨ ਜਥੇਬੰਦੀਆਂ ਚੁੱਪ ਕਿਉਂ ਰਹੀਆਂ ਸਨ।