by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਦੀ ਕਾਂਗਰਸ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਲਈ ਮੀਟਿੰਗ ਸੱਦੀ ਗਈ ਸੀ। ਇਸ ਮੀਟਿੰਗ 'ਚ ਮਨਪ੍ਰੀਤ ਬਾਦਲ ਦੇ ਸਮਰਥਕ 'ਤੇ ਰਾਜਾ ਵੜਿੰਗ ਦੇ ਸਮਰਥਕ ਸ਼ਾਮਲ ਹੋਏ। ਮਨਪ੍ਰੀਤ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਵੀ ਪੁੱਜੇ।
ਮਾਹੌਲ ਉਸ ਵੇਲੇ ਗਰਮਾ ਗਿਆ, ਜਦੋਂ ਜੈਜੀਤ ਸਿੰਘ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ 'ਤੇ ਮੀਤ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਦੇ ਵਿਰੁੱਧ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੇ ਮਨਪ੍ਰੀਤ ਬਾਦਲ ਨੂੰ ਹਰਾਉਣ ਲਈ ਸਟੇਜਾਂ ਤੋਂ ਐਲਾਨ ਕੀਤਾ, ਜਿਸ ਦੇ ਸਬੂਤ ਉਨ੍ਹਾਂ ਕੋਲ ਹਨ।
ਮਨਪ੍ਰੀਤ ਬਾਦਲ ਸਮਰਥਕ ਨਾਅਰੇ ਲਾਉਣ ਲੱਗ ਪਏ। ਮੌਕੇ ’ਤੇ ਕਾਂਗਰਸ ਦੋ ਧੜਿਆਂ ਵਿਚ ਵੰਡੀ ਗਈ। ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਅਰੁਣ ਵਧਾਵਨ ਨੇ ਕਿਸੇ ਤਰ੍ਹਾਂ ਮਾਹੌਲ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਤਲਖੀ ਬਹੁਤ ਵੱਧ ਚੁੱਕੀ ਸੀ। ।