by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰ ਪ੍ਰਦੇਸ਼ 'ਚ ਭਦੋਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਸਕਾਰਪੀਓ 'ਤੇ ਇਕ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 15 ਲੋਕ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਸਕਾਰਪੀਓ 'ਤੇ 18 ਬਾਰਾਤੀ ਸਵਾਰ ਸਨ।
ਵਿਆਹ ਤੋਂ ਬਾਅਦ ਸਕਾਰਪੀਓ ਬਾਰਾਤੀਆਂ ਨੂੰ ਲੈ ਕੇ ਪਰਤ ਰਹੀ ਸੀ, ਉਦੋਂ ਚੌਰੀ ਬਜ਼ਾਰ ਕੋਲ ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਵਾਹਨ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਟਰੱਕ 'ਚ ਸਕਾਰਪੀਓ ਸਵਾਰ 2 ਔਰਤਾਂ 'ਤੇ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 15 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।