by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਮੋਹਾਲੀ-ਚੰਡੀਗੜ੍ਹ ਸਰਹੱਦ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨ ਜੱਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਕਿਸਾਨ ਜੱਥੇਬੰਦੀਆਂ 'ਤੇ ਸਰਕਾਰ ਵਿਚਾਲੇ ਸਹਿਮਤੀ ਬਣ ਗਈ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ 12 ਮੰਗਾਂ ਮੰਨ ਲਈਆਂ ਗਈਆਂ ਹਨ। ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਜੋ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਿਤ ਹਨ, ਉਨ੍ਹਾਂ ਨੂੰ ਛੱਡ ਕੇ ਲਗਭਗ ਸਾਰੀਆਂ ਮੰਗਾਂ 'ਤੇ ਪੰਜਾਬ ਸਰਕਾਰ ਨੇ ਆਪਣੀ ਸਹਿਮਤੀ ਦੇ ਦਿੱਤੀ ਹੈ।