by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਵਜੋਤ ਕੌਰ ਸਿੱਧੂ ਨੇ ਟਵੀਟ ਕਰਦੇ ਹੋਏ ਪੰਜਾਬ ਸਰਕਾਰ 'ਤੇ ਸਵਾਲ ਚੁੱਕੇ ਹਨ ਕਿ ਸੁਰੱਖਿਆ ਪੱਖੋਂ ਸੂਬੇ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ ਪਰ ਪੰਜਾਬ ਸਰਕਾਰ ਇਕ ਕਾਬਲ 'ਤੇ ਸਾਬਕਾ ਆਈ. ਪੀ. ਐੱਸ ਅਫ਼ਸਰ ਨੂੰ ਗ੍ਰਹਿ ਮੰਤਰੀ ਦੀ ਜ਼ਿੰਮੇਵਾਰੀ ਕਿਉਂ ਨਹੀਂ ਦੇ ਰਹੀ।
ਨਵਜੋਤ ਕੌਰ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬ 'ਚ ਅਪਰਾਧ ਸਾਰੀਆਂ ਹੱਦਾਂ ਪਾਰ ਕਰਦਾ ਜਾ ਰਿਹਾ ਹੈ। ਮੈਨੂੰ ਇਹ ਸਮਝ ਨਹੀਂ ਆ ਰਹੀ ਕਿ ਕਾਬਲ 'ਤੇ ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪੰਜਾਬ ਦੇ ਗ੍ਰਹਿ ਮੰਤਰੀ ਵਜੋਂ ਕਿਉਂ ਤਾਇਨਾਤ ਨਹੀਂ ਕੀਤਾ ਜਾ ਰਿਹਾ ਹੈ। ਮੈਨੂੰ ਯਾਦ ਹੈ ਜਦੋਂ ਉਹ ਅੰਮ੍ਰਿਤਸਰ 'ਚ ਸੀ, ਉਦੋਂ ਕਿਸੇ ਨੇ ਕੋਈ ਜੁਰਮ ਕਰਨ ਦੀ ਹਿੰਮਤ ਨਹੀਂ ਕੀਤੀ।