by jaskamal
ਨਿਊਜ਼ ਡੈਸਕ :ਬਠਿੰਡਾ ਵਿੱਚ ਸ੍ਰੀ ਗੁਟਕਾ ਸਾਹਿਬ ਤੇ ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਵਿੱਚ ਬਠਿੰਡਾ ਪੁਲਿਸ ਵੱਲੋਂ ਐਨਆਰਆਈ ਔਰਤ ਰੁਪਿੰਦਰਪਾਲ ਕੌਰ 'ਤੇ ਧਾਰਾ 295ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਡੀਐਸਪੀ ਨੇ ਦੱਸਿਆ ਕਿ ਬੀਤੇ ਦਿਨ ਡੀਡੀ ਮਿੱਤਲ ਟਾਵਰ ਕਲੋਨੀ ਵਿੱਚ ਸ੍ਰੀ ਗੁਟਕਾ ਸਾਹਿਬ ਤੇ ਕੁਝ ਧਾਰਮਿਕ ਪੁਸਤਕਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਸਬੰਧੀ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਸੀ ਤੇ ਜਾਂਚ ਦੌਰਾਨ ਪਤਾ ਲੱਗਿਆ ਕਿ ਇੱਕ ਔਰਤ ਦੀ ਮਾਨਸਿਕ ਤੌਰ ਉਤੇ ਪਰੇਸ਼ਾਨ ਹੈ ਜਿਸਨੂੰ ਸਖਤ ਹਦਾਇਤਾਂ ਵੀ ਦਿੱਤੀਆਂ ਗਈਆਂ ਸਨ।
ਇਸ ਤੋਂ ਬਾਅਦ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਤਾਂ ਇਸ ਪੂਰੇ ਘਟਨਾਕ੍ਰਮ ਵਿੱਚ ਸ਼ਿਕਾਇਤ ਥੋੜ੍ਹੀ ਦੇਰੀ ਨਾਲ ਮਿਲੀ। ਹੁਣ ਇੱਕ ਐਨ.ਆਰ.ਆਈ ਔਰਤ ਰੁਪਿੰਦਰ ਕੌਰ ਖਿਲਾਫ ਧਾਰਾ 295 ਤਹਿਤ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।