by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ।ਦੱਸਿਆ ਜਾ ਰਿਹਾ ਹੈ ਕਿ ਸੁਨੀਲ ਜਾਖੜ ਇਸ ਸਮੇਂ ਭਾਜਪਾ ਹਾਈਕਮਾਨ ਦੇ ਸੰਪਰਕ 'ਚ ਹਨ। ਭਾਰਤੀ ਜਨਤਾ ਪਾਰਟੀ ਉਨ੍ਹਾਂ ਨੂੰ ਰਾਜ ਸਭਾ 'ਚ ਭੇਜ ਸਕਦੀ ਹੈ।
ਦੱਸਣਯੋਗ ਹੈ ਕਿ ਸੁਨੀਲ ਜਾਖੜ ਵੱਲੋਂ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਉਨ੍ਹਾਂ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਆਪਣਾ ਦਰਦ ਜ਼ਾਹਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਸੀ। ਹੁਣ ਸੁਨੀਲ ਜਾਖੜ ਦੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣ ਦੀ ਖ਼ਬਰ ਹੈ।