by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਨੇ ਪੁਲਿਸ ਤੇ ਫ਼ੌਜੀ ਜਵਾਨਾਂ ਲਈ ਦੋ ਅਹਿਮ ਫ਼ੈਸਲੇ ਲਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਹੈ ਕਿ ਪੰਜਾਬ ਦੇ ਸ਼ਹੀਦ ਪੁਲਿਸ ਜਵਾਨਾਂ ਅਤੇ ਬਹਾਦਰ ਵੀਰ ਜਵਾਨਾਂ ਦੀਆਂ ਮਿਸਾਲੀ ਸੇਵਾਵਾਂ ਨੂੰ ਸਲਾਮ ਕਰਦੇ ਹਾਂ ਅਤੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵਜੋਂ ਇੱਕ ਕਰੋੜ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਪੰਜਾਬ ਦੇ ਬਹਾਦਰ ਵੀਰ ਜਵਾਨਾਂ ਦੀਆਂ ਰੱਖਿਆ ਸੇਵਾਵਾਂ ਬਦਲੇ ਇਨਾਮ ਜੇਤੂਆਂ ਲਈ ਜ਼ਮੀਨ ਬਦਲੇ ਨਕਦ ਰਾਸ਼ੀ ਤੇ ਇਨਾਮੀ ਰਾਸ਼ੀ 'ਚ 40 ਫ਼ੀਸਦੀ ਵਾਧਾ ਕੀਤੀ ਗਿਆ ਹੈ।