by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ): ਮੈਕਸੀਕੋ ਦੇ ਜੈਲਿਸਕੋ ਸੂਬੇ 'ਚ ਟਕਸੁਏਕਾ-ਸਿਟਲਾ ਹਾਈਵੇਅ 'ਤੇ ਇਕ ਬੱਸ ਕੰਧ ਨਾਲ ਟਕਰਾ ਗਈ। ਇਸ ਹਾਦਸੇ 'ਚ 14 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ। ਰਾਜ ਸੁਰੱਖਿਆ 'ਤੇ ਨਾਗਰਿਕ ਰੱਖਿਆ ਦੇ ਸਕੱਤਰੇਤ ਨੇ ਟਵੀਟ ਕੀਤਾ ਕਿ ਬੱਸ ਮੈਕਸੀਕੋ ਦੇ ਸ਼ਹਿਰ ਜੋਕੋਟੇਪੇਕ ਵੱਲ ਜਾ ਰਹੀ ਸੀ ਕਿ ਅਚਾਨਕ ਬੱਸ ਦੇ ਬ੍ਰੇਕ ਫੇਲ ਹੋਣ ਕਾਰਨ ਇਹ ਸੜਕ ਕਿਨਾਰੇ ਬਣੀ ਕੰਧ ਨਾਲ ਟਕਰਾ ਗਈ। ਹਾਦਸੇ ਵਿਚ 14 ਲੋਕਾਂ ਦੇ ਮਰਨ ਅਤੇ 20 ਹੋਰ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ ਇਸ ਹਾਦਸੇ 'ਚ ਬੱਸ ਡਰਾਈਵਰ ਦੀ ਵੀ ਮੌਤ ਹੋ ਗਈ।