by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੇਜਰੀਵਾਲ ਸਰਕਾਰ ਨੂੰ ਦਿੱਲੀ ਹਾਈ ਕੋਰਟ ਵਲੋਂ ਵੱਡਾ ਝਟਕਾ ਲੱਗਾ ਹੈ। ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਘਰ-ਘਰ ਰਾਸ਼ਨ ਯੋਜਨਾ’ ਨੂੰ ਰੱਦ ਕਰ ਦਿੱਤਾ ਹੈ। ਹਾਈ ਕੋਰਟ ਦੇ ਕਾਰਜਵਾਹਕ ਮੁੱਖ ਜੱਜ ਵਿਪਿਨ ਸੰਘੀ 'ਤੇ ਜੱਜ ਜਸਮੀਤ ਸਿੰਘ ਨੇ ਕਿਹਾ ਕਿ ਘਰ-ਘਰ ਰਾਸ਼ਨ ਪਹੁੰਚਾਉਣ ਲਈ ਦਿੱਲੀ ਸਰਕਾਰ ਕੋਈ ਹੋਰ ਯੋਜਨਾ ਲਾਉਣ ਲਈ ਆਜ਼ਾਦ ਹੈ ਪਰ ਉਹ ਕੇਂਦਰ ਸਰਕਾਰ ਵਲੋਂ ਉਪਲੱਬਧ ਕਰਵਾਏ ਗਏ ਅਨਾਜ ਦਾ ਇਸਤੇਮਾਲ ਘਰ-ਘਰ ਪਹੁੰਚਾਉਣ ਦੀ ਯੋਜਨਾ ਲਈ ਨਹੀਂ ਕਰ ਸਕਦੀ।