by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰੀ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆ ਬਾਰੇ ਚਰਚਾ ਹੋਈ।
ਉਨ੍ਹਾਂ ਨੇ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਕਿ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਚੁੱਕਿਆ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਇਸ ਵਾਰ ਕਣਕ ਦਾ ਝਾੜ ਘੱਟ ਨਿਕਲਿਆ ਜਿਸ ਕਰਕੇ 500 ਰੁਪਏ ਦੇ ਮੁਆਵਜ਼ੇ ਦੀ ਕਿਸਾਨ ਮੰਗ ਕਰ ਰਹੇ ਹਨ।
ਭਗਵੰਤ ਮਾਨ ਦਾ ਕਹਿਣਾ ਹੈ ਕਿ ਪਾਕਿਸਤਾਨ ਵੱਲੋਂ ਆਏ ਰਹੇ ਡਰੋਨਾਂ ਲਈ ਐਂਟੀ ਡਰੋਨ ਸਿਸਟਮ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿਚ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਨੀਮ ਫੌਜੀ ਦਸਤਿਆਂ ਦੀਆਂ 10 ਕੰਪਨੀਆਂ ਆ ਗਈਆ ਹਨ ਅਤੇ 10 ਹੋਰ ਕੰਪਨੀਆਂ ਦੀ ਮੰਗ ਕੀਤੀ ਹੈ।