by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੇਲਵੇ ਭਰਤੀ ਘਪਲੇ ਦੇ ਮਾਮਲੇ 'ਚ ਕੇਂਦਰੀ ਜਾਂਚ ਬਿਊਰੋ ਨੇ ਸਾਬਕਾ ਰੇਲ ਮੰਤਰੀ 'ਤੇ ਰਾਸ਼ਟਰੀ ਜਨਤਾ ਦਲ ਮੁਖੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ'ਤੇ ਵੱਡੀ ਧੀ ਮੀਸਾ ਭਾਰਤੀ ਦੇ 17 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।
ਦੱਸਣਯੋਗ ਹੈ ਕਿ ਸਾਲ 2004 ਤੋਂ 2009 ਦਰਮਿਆਨ ਜਦੋਂ ਲਾਲੂ ਯਾਦਵ ਰੇਲ ਮੰਤਰੀ ਸਨ, ਉਦੋਂ ਦੋਸ਼ ਅਨੁਸਾਰ ਉਨ੍ਹਾਂ ਨੇ ਰੇਲਵੇ 'ਚ ਨੌਕਰੀ ਦੇ ਬਦਲੇ 'ਚ ਜ਼ਮੀਨ ਆਪਣੇ ਪਰਿਵਾਰ ਵਾਲਿਆਂ ਦੇ ਨਾਮ 'ਤੇ ਲਿਖਵਾਈ ਸੀ। ਇਸੇ ਮਾਮਲੇ 'ਚ ਲਾਲੂ ਅਤੇ ਉਨ੍ਹਾਂ ਦੀ ਧੀ ਖ਼ਿਲਾਫ਼ ਇਕ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ।