by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : 34 ਸਾਲ ਪੁਰਾਣੇ ਰੋਡ ਰੇਜ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਸਾਬਕਾ ਕ੍ਰਿਕਟਰ ਨੂੰ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਰੱਖੇ ਜਾਣ ਦੀ ਸੰਭਾਵਨਾ ਹੈ। ਭਗਵੰਤ ਮਾਨ ਸਰਕਾਰ ਨੇ ਜੇਲ੍ਹ ਵਿੱਚ ਬੰਦ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਕੋਈ ਵਿਸ਼ੇਸ਼ ਪ੍ਰਬੰਧ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਪੰਜਾਬ ਸਰਕਾਰ ਨੇ ਕਿਹਾ ਹੈ ਕਿ ਜੇਲ੍ਹ ਅੰਦਰ ਸਿੱਧੂ ਨੂੰ ਕੋਈ ਵਿਸ਼ੇਸ਼ ਦਰਜਾ ਨਹੀਂ ਦਿੱਤਾ ਜਾਵੇਗਾ। ਸੂਬੇ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ, "ਨਵਜੋਤ ਸਿੰਘ ਸਿੱਧੂ ਵੀ ਹੁਣ ਕੈਦੀ ਹਨ 'ਤੇ ਉਹ ਪਟਿਆਲਾ ਜੇਲ੍ਹ ਵਿੱਚ ਬਾਕੀ ਕੈਦੀਆਂ ਵਾਂਗ ਹੀ ਰਹਿਣਗੇ।" ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੈਦੀਆਂ ਨੂੰ ਵੀਆਈਪੀ ਦਰਜਾ ਦੇਣ ਦੇ ਖਿਲਾਫ ਹੈ।