by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਵਿਖੇ ਇਕ ਪੈਲੇਸ ’ਚ ਚੱਲ ਰਹੇ ਸਮਾਗਮ ਦੌਰਾਨ ਲਾਇਸੈਂਸੀ ਰਿਵਾਲਵਰ ਨਾਲ ਹਵਾਈ ਫਾਇਰ ਕਰਨ ਵਾਲੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਪੁਲਿਸ ਨੇ ਨੌਜਵਾਨ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ।
ਦੋਸ਼ੀ ਕਰਨਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਹਰਦੋਛੰਨੀਆ ਰੋਡ ਪ੍ਰੇਮ ਨਗਰ ਗੁਰਦਾਸਪੁਰ ਜਿਸ ਦੇ ਕੋਲ ਲਾਇਸੈਂਸ ਰਿਵਾਲਵਰ ਹੈ, ਆਪਣੇ ਰਿਵਾਲਵਰ ਨਾਲ ਹਵਾਈ ਫਾਇਰ ਕੀਤੇ। ਫਾਇਰ ਕਰਨ ਨਾਲ ਕਿਸੇ ਦਾ ਜਾਨੀ ਮਾਲੀ ਨੁਕਸਾਨ ਤਾਂ ਨਹੀਂ ਹੋਇਆ ਪਰ ਚੱਲ ਰਹੇ ਸਮਾਗਮ ਵਿਚ ਹਫੜਾ ਦਫੜੀ ਜ਼ਰੂਰ ਮਚ ਗਈ। ਦੋਸ਼ੀ ਕਰਨਜੀਤ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।