by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਡਿਪਟੀ ਸਪੀਕਰ ਹੰਸ ਰਾਜ ਵਲੋਂ ਚੰਬਾ ਜ਼ਿਲ੍ਹੇ 'ਚ ਇਕ ਸਕੂਲੀ ਵਿਦਿਆਰਥੀ ਨੂੰ ਥੱਪੜ ਮਾਰਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ। ਹਾਲਾਂਕਿ ਬੱਚੇ ਦੇ ਪਿਤਾ ਰਿਆਜ਼ ਮੁਹੰਮਦ ਨੇ ਨਜ਼ਰਅੰਦਾਜ ਕਰਦੇ ਹੋਏ ਕਿਹਾ ਕਿ ਜਦੋਂ ਵਿਧਾਨ ਸਭਾ ਦੇ ਡਿਪਟੀ ਸਪੀਕਰ ਉਨ੍ਹਾਂ ਦੇ ਪੁੱਤਰ ਨੂੰ ਕੁਝ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਉਨ੍ਹਾਂ ਦਾ ਹੱਥ ਚਲ ਗਿਆ।
ਵੀਡੀਓ 'ਚ ਨਜ਼ਰ ਆ ਰਿਹਾ ਹੈ ਕਿ ਜਦੋਂ ਉਨ੍ਹਾਂ 'ਚੋਂ ਇਕ ਵਿਦਿਆਰਥੀ ਹੱਸਣ ਲੱਗਾ ਤਾਂ ਵਿਧਾਨ ਸਭਾ ਦੇ ਡਿਪਟੀ ਸਪੀਕਰ ਨੇ ਉਸ ਨੂੰ ਥੱਪੜ ਮਾਰ ਦਿੱਤਾ। ਕਾਂਗਰਸ ਵਿਧਾਇਕ ਵਿਕਰਮਾ ਦਿੱਤਿਆ ਸਿੰਘ ਨੇ ਇਸ ਘਟਨਾ ਨੂੰ ਮੰਦਭਾਗੀ ਕਰਾਰ ਦਿੱਤਾ ਹੈ।