by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੰਗਰੂਰ ਜ਼ਿਲ੍ਹੇ 'ਚ ਨਸ਼ਿਆਂ ਦੇ ਖ਼ਿਲਾਫ਼ ਸਾਈਕਲ ਰੈਲੀ ਕੱਢੀ ਗਈ। ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ 'ਚ ਫਸੇ ਨੌਜਵਾਨਾਂ ਦਾ ਉਹ ਕਸੂਰ ਨਹੀਂ ਮੰਨਦੇ ਹਨ ਕਿਉਂਕਿ ਬੇਰੁਜ਼ਗਾਰੀ ਕਾਰਨ ਉਨ੍ਹਾਂ ਨੂੰ ਮਾਹੌਲ ਹੀ ਇਹੋ ਜਿਹਾ ਮਿਲ ਗਿਆ।
ਉਨ੍ਹਾਂ ਕਿਹਾ ਕਿ ਨੌਜਵਾਨ ਇੰਨਾ ਪੜ੍ਹ-ਲਿਖ ਕੇ ਜਦੋਂ ਨੌਕਰੀਆਂ ਲੈਣ ਜਾਂਦੇ ਤਾਂ ਡਿਗਰੀਆਂ ਲੈ ਕੇ ਘਰਾਂ ਨੂੰ ਵਾਪਸ ਪਰਤ ਆਉਂਦੇ, ਜਿਸ ਕਾਰਨ ਉਹ ਮਾਨਸਿਕ ਤਣਾਅ ਦੇ ਸ਼ਿਕਾਰ ਹੋ ਗਏ। ਉਨ੍ਹਾਂ ਕਿਹਾ ਕਿ ਇਸ ਦੇ ਕਾਰਨ ਕੋਈ ਨਸ਼ਾ ਕਰਨ ਲੱਗ ਗਿਆ ਜਾਂ ਫਿਰ ਬਾਹਰਲੇ ਮੁਲਕਾਂ ਵੱਲ ਉਡਾਰੀ ਮਾਰ ਗਿਆ।
ਭਗਵੰਤ ਮਾਨ ਨੇ ਕਿਹਾ ਕਿ ਸਾਈਕਲ ਰੈਲੀ 'ਚ ਪੁੱਜੇ ਸਭ ਲੋਕਾਂ ਦੇ ਜੋਸ਼ ਨੂੰ ਦੇਖ ਕੇ ਅਜਿਹਾ ਲੱਗ ਰਿਹਾ ਹੈ ਕਿ ਤੁਸੀਂ ਸਾਰੇ ਸੱਚਮੁੱਚ ਪੰਜਾਬ ਦੇ ਹੱਕ 'ਚ ਆਏ ਹੋ। ਇਸ ਮੌਕੇ ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਵੀ ਮੌਜੂਦ ਸਨ।