by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਸਰਹੱਦ 'ਤੇ ਚੱਲੇ ਲੰਮੇ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 3 ਲੱਖ ਰੁਪਏ ਦੀ ਰਾਹਤ ਮਿਲੇਗੀ। ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਚੰਡੀਗੜ੍ਹ 'ਚ ਇਹ ਮਦਦ ਪੀੜਤਾਂ ਦੇ ਪਰਿਵਾਰਾਂ ਨੂੰ ਦੇਣਗੇ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ।
ਜ਼ਿਕਰਯੋਗ ਹੈ ਕਿ ਦਿੱਲੀ ਵਿਖੇ ਚੱਲੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਦੇ 600 ਕਿਸਾਨਾਂ ਨੇ ਆਪਣੀ ਜਾਨ ਗੁਆ ਦਿੱਤੀ ਸੀ। ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੇ ਸਿੰਘੂ 'ਤੇ ਟਿੱਕਰੀ ਸਰਹੱਦ 'ਤੇ ਅੰਦੋਲਨ ਹੋਇਆ ਸੀ। ਕਿਸਾਨ ਅੰਦੋਲਨ ਵਿੱਚ ਕਰੀਬ 700 ਕਿਸਾਨਾਂ ਦੀ ਮੌਤ ਹੋ ਗਈ ਸੀ।