by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਸਿੱਖ ਭਾਈਚਾਰੇ ਦੇ ਵਿਸ਼ਵ ਪ੍ਰਸਿੱਧ ਧਾਰਮਿਕ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਰਸਮਾਂ ਨਾਲ ਖੋਲ੍ਹ ਦਿੱਤੇ ਗਏ ਹਨ। ਇਸ ਯਾਤਰਾ ਦੀ ਸ਼ੁਰੂਆਤ ਹੋ ਚੁੱਕੀ ਹੈ। ਪ੍ਰਸ਼ਾਸਨ ਵੱਲੋਂ ਇਸ ਯਾਤਰਾ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਗਈਆਂ ਹਨ। ਇਸ ਤੋਂ ਪਹਿਲਾਂ ਲੋਕਪਾਲ ਲਕਸ਼ਮਣ ਮੰਦਰ ਦੇ ਦਰਵਾਜ਼ੇ ਖੋਲ੍ਹੇ ਗਏ। ਵੱਡੀ ਗਿਣਤੀ ਵਿੱਚ ਸੰਗਤ ਪੁੱਜ ਚੁੱਕੀ ਹੈ।
ਦਰਬਾਰ ਸਾਹਿਬ 'ਚ ਪੰਜ ਪਿਆਰਿਆਂ ਦੀ ਅਗਵਾਈ ਵਿਚ ਕਪਾਟ ਖੁੱਲ੍ਹਣ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ। ਸੁਖਮਨੀ ਦਾ ਪਾਠ ਕੀਤਾ ਗਿਆ। ਸ਼ਬਦ ਕੀਰਤਨ 'ਤੇ ਇਸ ਸਾਲ ਦੀ ਪਹਿਲੀ ਅਰਦਾਸ ਹੇਮਕੁੰਟ ਸਾਹਿਬ ਵਿਖੇ ਹੋਵੇਗੀ।
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਪਿਛਲੇ ਦੋ ਸਾਲਾਂ ਵਿਚਕਾਰ ਇਹ ਯਾਤਰਾ ਕਾਫੀ ਪ੍ਰਭਾਵਿਤ ਹੋਈ ਸੀ। ਦੋ ਸਾਲਾਂ ਬਾਅਦ ਸ਼ਾਨਦਾਰ ਰੂਪ 'ਚ ਸ਼ੁਰੂ ਹੋ ਰਹੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਲੈ ਕੇ ਭੂੰਦੜ ਘਾਟੀ 'ਚ ਰੌਣਕ ਦਾ ਮਾਹੌਲ ਹੈ।