by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਦੀ ਆਮ ਆਦਮੀ ਪਾਰਟੀ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਦੇ ਨਾਲ ਮੁਲਾਕਾਤ ਦੀ ਤਸਵੀਰ ਸਾਹਮਣੇ ਆਈ ਹੈ। ਕਪਿਲ ਦੇਵ ਕੁਰੂਕਸ਼ੇਤਰ 'ਚ 29 ਮਈ ਨੂੰ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਰੈਲੀ 'ਚ ਪਾਰਟੀ ਜੁਆਇਨ ਕਰ ਸਕਦੇ ਹਨ।
ਜੇਕਰ ਕਪਿਲ ਦੇਵ ਆਪ 'ਚ ਸ਼ਾਮਲ ਹੁੰਦੇ ਹਨ ਤਾਂ ਹਰਿਆਣਾ 'ਚ ਕੇਜਰੀਵਾਲ ਦੀ ਪਾਰਟੀ ਨੂੰ ਇਕ ਵੱਡਾ ਚਿਹਰਾ ਮਿਲ ਜਾਵੇਗਾ। ਹਰਿਆਣਾ 'ਚ 2024 'ਚ ਵਿਧਾਨਸਭਾ ਚੋਣਾਂ ਹੋਣ ਵਾਲੀਆਂ ਹਨ ਤੇ ਪੰਜਾਬ ਵਿਧਾਨਸਭਾ 'ਚ ਮਿਲੀ ਰਿਕਾਰਡ ਤੋੜ ਜਿੱਤ ਦੇ ਬਾਅਦ ਹੁਣ ਆਮ ਆਦਮੀ ਪਾਰਟੀ ਹਰਿਆਣਾ 'ਤੇ ਫੋਕਸ ਕਰ ਰਹੀ ਹੈ।
ਹਰਿਆਣਾ ਦੀ ਮੌਜੂਦਾ ਭਾਜਪਾ-ਜੇਜੇਪੀ ਸਰਕਾਰ'ਚ ਹਾਕੀ ਦੇ ਮਹਾਨ ਖਿਡਾਰੀ ਸੰਦੀਪ ਸਿੰਘ ਖੇਡ ਮੰਤਰੀ ਵਜੋਂ ਸੇਵਾ ਨਿਭਾਅ ਰਹੇ ਹਨ। ਦੰਗਲ ਗਰਲ ਦੇ ਨਾਂ ਨਾਲ ਮਸ਼ਹੂਰ ਕੌਮਾਂਤਰੀ ਪਹਿਲਵਾਨ ਬਬੀਤਾ ਫੋਗਾਟ ਅਤੇ ਓਲੰਪਿਕ ਤਮਗਾ ਜੇਤੂ ਪਹਿਲਵਾਨ ਯੋਗੇਸ਼ਵਰ ਦੱਤ ਵੀ ਭਾਜਪਾ ਨਾਲ ਜੁੜੇ ਹੋਏ ਹਨ।