by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ 'ਚ ਸੈਰ ਕਰਨ ਗਏ ਇਕ ਵਿਅਕਤੀ ਉਤੇ ਅਣਪਛਾਤੇ ਬਦਮਾਸ਼ਾਂ ਨੇ ਗੋਲ਼ੀਆਂ ਚਲਾ ਦਿੱਤੀਆਂ। ਹਰੀ ਪੁਰਾ ਇਲਾਕੇ ਦਾ ਰਹਿਣ ਵਾਲਾ ਪਵਨ ਕੁਮਾਰ ਰੋਜ਼ਾਨਾ ਦੀ ਤਰ੍ਹਾਂ ਸੈਰ ਕਰਨ ਲਈ ਲਈ ਗਿਆ ਸੀ। ਸੈਰ ਕਰਨ ਦੌਰਾਨ ਇਕ ਗੋਲ਼ੀ ਦੀ ਆਵਾਜ਼ ਨਾਲ ਆਲੇ ਦੁਆਲੇ ਦੇ ਲੋਕ ਭੱਜਣ ਲੱਗੇ ਤਾਂ ਉਸਨੂੰ ਪਤਾ ਲੱਗਾ ਕੇ ਗੋਲ਼ੀ ਚੱਲੀ ਹੈ।
ਪਵਨ ਕੁਮਾਰ ਨੇ ਦੱਸਿਆ ਕਿ ਗੋਲੀ ਦੀ ਆਵਾਜ ਸੁਣਨ ਤੋਂ ਬਾਅਦ ਜਦੋਂ ਉਸ ਨੇ ਗੋਲ਼ੀ ਚਲਾਉਣ ਵਾਲੇ ਵੱਲ ਦੇਖਿਆ ਤੇ ਉਹ ਦੁਬਾਰਾ ਗੋਲੀ ਚਲਾਉਣ ਲਈ ਅੱਗੇ ਵਧਿਆ ਪਰ ਗਨੀਮਤ ਰਹੀ ਕਿ ਗੋਲ਼ੀ ਨਹੀਂ ਚੱਲੀ 'ਤੇ ਗੋਲੀ ਚਲਾਉਣ ਵਾਲਾ ਅਣਪਛਾਤਾ ਵਿਅਕਤੀ ਆਪਣੇ ਸਾਥੀ ਨਾਲ ਜੋ ਕਿ ਮੋਟਰਸਾਈਕਲ ਉਤੇ ਸਵਾਰ ਫਰਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।