by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗਵੰਤ ਮਾਨ ਦੀ ਸਰਕਾਰ ਵਿਚ ਸਿਹਤ ਮੰਤਰੀ ਰਹੇ ਵਿਜੇ ਸਿੰਗਲਾ ਨੂੰ ਕੈਬਨਿਟ ’ਚੋਂ ਬਰਖਾਸਤ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫ਼ਤਾਰੀ ਐਂਟੀ ਕਰੱਪਸ਼ਨ ਵਿੰਗ ਵਲੋਂ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਇਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗਾ। ਉਨ੍ਹਾਂ ਕਿਹਾ ਕਿ ਮੈਂ ਕੈਬਨਿਟ ਮੰਤਰੀ ਨੂੰ ਤੁਰਤ ਅਹੁਦੇ ਤੋਂ ਬਾਹਰ ਕਰ ਰਿਹਾ ਹਾਂ। ਜਿਸ ਤੋਂ ਬਾਅਦ ਐਂਟੀ ਕਰੱਪਸ਼ਨ ਵਿੰਗ ਵਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਮੰਤਰੀ ਖਿਲਾਫ ਕੇਸ ਦਾ ਸਿਰਫ ਮੈਨੂੰ ਹੀ ਪਤਾ ਸੀ। ਮੈਂ ਇਸ ਕੇਸ ਨੂੰ ਦਬਾ ਸਕਦਾ ਸੀ ਪਰ ਮੈਂ ਅਜਿਹਾ ਨਹੀਂ ਕੀਤਾ। ਮੈਂ ਭ੍ਰਿਸ਼ਟਾਚਾਰ ਖਤਮ ਕਰਨ ਦੀ ਸਹੁੰ ਖਾਧੀ ਸੀ। ਇਸ ਲਈ ਮੈਂ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਰਦਾਸ਼ਤ ਨਹੀਂ ਕਰਾਂਗਾ।ਇਸ ਮੰਤਰੀ ਖਿਲਾਫ ਸਖਤ ਕਾਰਵਾਈ ਦੇ ਹੁਕਮ ਦੇ ਰਿਹਾ ਹਾਂ।