by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਾਨਸਾ ਤੋਂ MLA ਬਣੇ ਤੇ ਆਮ ਆਦਮੀ ਪਾਰਟੀ ’ਚ ਸਿਹਤ ਮੰਤਰੀ ਚੁਣੇ ਗਏ ਡਾ. ਵਿਜੇ ਸਿੰਗਲਾ ਵਿਵਾਦਾਂ ’ਚ ਘਿਰ ਗਏ ਹਨ। ਡਾ. ਵਿਜੇ ਸਿੰਗਲਾ ’ਤੇ ਭ੍ਰਿਸ਼ਟਾਚਾਰ ਦਾ ਦੋਸ਼ ਲੱਗਾ ਹੈ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਕੈਬਨਿਟ ’ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ। ਡਾ. ਵਿਜੇ ਸਿੰਗਲਾ ਦੀ ਗ੍ਰਿਫ਼ਤਾਰੀ ਵੀ ਹੋ ਚੁੱਕੀ ਹੈ। ਸਿੱਧੂ ਮੂਸੇ ਵਾਲਾ ਨੇ ਇੰਸਟਾਗ੍ਰਾਮ ’ਤੇ ਸਟੋਰੀ ਸਾਂਝੀ ਕੀਤੀ ਹੈ, ਜਿਸ ’ਚ ਉਸ ਨੇ ਲਿਖਿਆ, ‘‘ਬਾਬਾ ਕਹਿੰਦਾ ਸੀ, ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ, ਆਪੇ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ।’ ਦੱਸ ਦੇਈਏ ਕਿ ਡਾ. ਵਿਜੇ ਸਿੰਗਲਾ ’ਤੇ 1 ਫ਼ੀਸਦੀ ਕਮਿਸ਼ਨ ਮੰਗਣ ਦਾ ਇਲਜ਼ਾਮ ਹੈ। ਡਾ. ਵਿਜੇ ਸਿੰਗਲਾ ਨੇ ਆਪਣਾ ਗੁਨਾਹ ਵੀ ਕਬੂਲਿਆ ਹੈ।