by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੜ੍ਹਸ਼ੰਕਰ ਨੰਗਲ ਚੌਂਕ ਨਜ਼ਦੀਕ ਅਜੀਤ ਮਾਰਕੀਟ ਕੋਲ ਅਕਾਸ਼ ਆਟੋ ਰਿਪੇਅਰ ਦੀ ਦੁਕਾਨ ਉਤੇ ਸ਼ਾਰਟ ਸਰਕਟ ਨਾਲ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਇੰਨੀ ਜ਼ਿਆਦਾ ਭਿਆਨਕ ਸੀ ਕਿ ਉੱਥੇ ਖੜ੍ਹੇ ਵਾਹਨ ਵੀ ਸੜ ਕੇ ਸੁਆਹ ਹੋ ਗਏ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਉਪਰ ਕਾਬੂ ਪਾਇਆ ਪਰ ਉਸ ਸਮੇਂ ਤੱਕ ਦੁਕਾਨ ਦਾ ਸਾਰਾ ਸਾਮਾਨ ਸੜਕੇ ਸੁਆਹ ਹੋ ਗਿਆ ਸੀ।
ਦੁਕਾਨ ਮਾਲਕ ਨੇ ਦੱਸਿਆ ਕਿ ਉਨ੍ਹਾਂ ਦੇ 2 ਆਪਣੇ ਵਾਹਨ ਦੁਕਾਨ 'ਚ ਖੜ੍ਹੇ ਸਨ 'ਤੇ ਬਾਕੀ ਰਿਪੇਅਰਿੰਗ ਹੋਣ ਆਏ ਮੋਟਰਸਾਈਕਲ ਅਤੇ ਸਕੂਟਰ ਖੜ੍ਹੇ ਸਨ ਜੋ ਕਿ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਉਨ੍ਹਾਂ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਈ ਹੈ।