by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਪੰਜਾਬ 'ਚ ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਸੂਬਾ ਸਰਕਾਰ ਵੱਲੋਂ ਇਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਐਡਵਾਈਜ਼ਰੀ ਦੌਰਾਨ ਕਿਹਾ ਗਿਆ ਹੈ ਕਿ ਬੋਰਵੈੱਲ ਬੰਦ ਨਾ ਹੋਣ 'ਤੇ ਅਪਰਾਧਿਕ ਕਾਰਵਾਈ ਕੀਤੀ ਜਾਵੇਗੀ। ਮਾਨ ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਦੱਸਣਯੋਗ ਹੈ ਕਿ 3 ਦਿਨ ਪਹਿਲਾਂ ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਇਲਾਕੇ 'ਚ 6 ਸਾਲਾ ਰਿਤਿਕ ਦੀ ਬੋਰਵੈੱਲ 'ਚ ਡਿਗਣ ਕਾਰਨ ਮੌਤ ਹੋ ਗਈ ਸੀ।