by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਣ ਸਰਕਾਰੀ ਹਸਪਤਾਲਾਂ ਵੱਲੋਂ ਮਰੀਜ਼ਾਂ ਨੂੰ ਪੀ. ਜੀ. ਆਈ. 'ਚ ਸਿੱਧਾ ਰੈਫ਼ਰ ਨਹੀਂ ਕੀਤਾ ਜਾ ਸਕੇਗਾ ਕਿਉਂਕਿ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੇ ਸੂਬੇ ਦੇ ਸਰਕਾਰੀ ਹਸਪਤਾਲਾਂ 'ਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਸਿੱਧਾ ਪੀ. ਜੀ. ਆਈ. 'ਤੇ ਸਰਕਾਰੀ ਮੈਡੀਕਲ ਕਾਲਜ ਸੈਕਟਰ-32 ਚੰਡੀਗੜ੍ਹ 'ਚ ਰੈਫ਼ਰ ਕਰਨ 'ਤੇ ਰੋਕ ਲਾ ਦਿੱਤੀ ਹੈ।
ਲੋੜ ਪੈਣ 'ਤੇ ਮਰੀਜ਼ਾਂ ਨੂੰ ਪੰਜਾਬ ਦੇ ਹੀ 4 ਸਰਕਾਰੀ ਮੈਡੀਕਲ ਕਾਲਜਾਂ 'ਚ ਰੈਫ਼ਰ ਕੀਤਾ ਜਾਵੇਗਾ। ਇਸ ਤੋਂ ਬਾਅਦ ਲੋੜ ਮੁਤਾਬਕ ਮਰੀਜ਼ਾਂ ਨੂੰ ਪੀ. ਜੀ. ਆਈ. ਜਾਂ ਸਰਕਾਰੀ ਮੈਡੀਕਲ ਕਾਲਜ ਸੈਕਟਰ-32 'ਚ ਰੈਫ਼ਰ ਕਰਨਗੇ। ਕੋਰੋਨਾ ਤੋਂ ਬਾਅਦ ਸਰਕਾਰੀ ਹਸਪਤਾਲਾਂ 'ਚ ਮਰੀਜ਼ਾਂ ਦੀ ਗਿਣਤੀ ਵੱਧਣ ਲੱਗੀ ਹੈ, ਜਦੋਂ ਕਿ ਹਸਪਤਾਲਾਂ 'ਚ ਡਾਕਟਰਾਂ ਦੀ ਕਮੀ ਹੈ।