ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਵਾਨੀਗੜ੍ਹ 'ਚ ਇਕ ਸਵਿਫਟ ਕਾਰ 'ਚ ਸਵਾਰ ਹੋ ਕੇ ਆਏ ਅਣਪਛਾਤਿਆਂ ਵੱਲੋਂ ਸਥਾਨਕ ਸ਼ਹਿਰ ਦੀ ਬਲਿਆਲ ਰੋਡ ਉੱਪਰ ਭਾਜਪਾ ਆਗੂ ਅਤੇ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਦੇ ਡਾਇਰੈਕਟਰ ਜੀਵਨ ਗਰਗ ਦੇ ਘਰ ਦੇ ਬਾਹਰ ਖੜ੍ਹੀ ਉਨ੍ਹਾਂ ਦੀ ਗੱਡੀ ਦਾ ਸ਼ੀਸ਼ਾ ਭੰਨ ਕੇ ਭੱਜਣ ਦੀ ਹੋ ਜਾਣਕਾਰੀ ਮਿਲੀ ਹੈ।
ਸਵੇਰੇ ਉੱਠੇ ਤਾਂ ਉਨ੍ਹਾਂ ਨੂੰ ਕਿਸੇ ਕਰੀਬੀ ਨੇ ਸੂਚਨਾ ਦਿੱਤੀ ਕਿ ਘਰ ਦੇ ਬਾਹਰ ਖੜ੍ਹੀ ਉਨ੍ਹਾਂ ਦੀ ਗੱਡੀ ਦਾ ਸ਼ੀਸ਼ਾ ਭੰਨਿਆ ਹੋਇਆ ਹੈ। ਜਦੋਂ ਉਨ੍ਹਾਂ ਬਾਹਰ ਨਿਕਲ ਕੇ ਦੇਖਿਆ ਤਾਂ ਉਨ੍ਹਾਂ ਦੀ ਗੱਡੀ ਦਾ ਡਰਾਈਵਰ ਸਾਇਡ ਵਾਲਾ ਸ਼ੀਸ਼ਾ ਭੰਨਿਆ ਹੋਇਆ ਸੀ। ਉਨ੍ਹਾਂ ਨੇ ਦੋਸ਼ੀ ਦੀ ਪਛਾਣ ਕਰਨ ਲਈ ਆਪਣੇ ਘਰ ਨਾਲ ਲੱਗਦੀ ਦੁਕਾਨ ਦੇ ਸੀ.ਸੀ.ਟੀ.ਵੀ ਕੈਮਰਿਆਂ ਦੀ ਰਿਕਾਰਡਿੰਗ ਦੇਖੀ ਤਾਂ ਅਣਪਛਾਤੇ ਵਿਅਕਤੀਆਂ ਵੱਲੋਂ ਆਪਣੀ ਕਾਰ ਉਨ੍ਹਾਂ ਦੇ ਘਰ ਦੇ ਸਾਹਮਣੇ ਖੜ੍ਹੀ ਕੀਤੀ ਜਾਂਦੀ ਹੈ 'ਤੇ ਫਿਰ ਉਨ੍ਹਾਂ 'ਚੋਂ ਇਕ ਵਿਅਕਤੀ ਲੋਹੇ ਦੀ ਰਾਡ ਨਾਲ ਉਨ੍ਹਾਂ ਦੀ ਗੱਡੀ ਦਾ ਸ਼ੀਸ਼ਾ ਤੋੜ ਦਿੰਦਾ ਹੈ ਅਤੇ ਫਿਰ ਆਪਣੀ ਕਾਰ 'ਚ ਸਵਾਰ ਹੋ ਕੇ ਫਰਾਰ ਹੋ ਜਾਂਦੇ ਹਨ।