by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਕੈਪਟਨ ਅਮਰਿੰਦਰ ਸਿੰਘ ਜਿੱਥੇ ਇਸ ਮੁਲਾਕਾਤ 'ਚ ਪਟਿਆਲਾ ਨਾਲ ਜੁੜੇ ਮਸਲਿਆਂ ਬਾਰੇ ਚਰਚਾ ਕਰਨਗੇ । ਕੈਪਟਨ ਸਰਕਾਰ 'ਚ ਭ੍ਰਿਸ਼ਟਾਚਾਰ ਕਰਨ ਵਾਲੇ 6 ਮੰਤਰੀਆਂ ਦੇ ਨਾਂ ਦੱਸੇ ਜਾਣਗੇ।
ਉਨ੍ਹਾਂ ਦੱਸਿਆ ਕਿ ਪਿਛਲੀ ਸਰਕਾਰ ਵੇਲੇ ਭ੍ਰਿਸ਼ਟ ਆਗੂਆਂ ਦੇ ਨਾਮ ਕਾਂਗਰਸ ਹਾਈ ਕਮਾਨ ਨੂੰ ਸੌਂਪੇ ਗਏ ਸਨ ਪਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ। ਇਨ੍ਹਾਂ ਨਾਵਾਂ ਨੂੰ ਦਬਾ ਲਿਆ ਸੀ ਤੇ ਉਲਟਾ ਕੈਪਟਨ ਨੂੰ ਹੀ ਨਿਸ਼ਾਨਾ ਬਣਾਇਆ ਗਿਆ। ਕਿਉਂਕਿ ਕੈਪਟਨ ਉਨ੍ਹਾਂ ਨੂੰ ਆਪਣੀ ਕੈਬਨਿਟ ਵਿਚੋਂ ਬਾਹਰ ਕੱਢਣਾ ਚਾਹੁੰਦੇ ਸੀ।