by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ): ਜੰਮੂ-ਕਸ਼ਮੀਰ 'ਚ ਵੱਡਾ ਹਾਦਸਾ ਵਾਪਰ ਗਿਆ। ਜੰਮੂ ਤੋਂ ਡੋਡਾ ਜ਼ਿਲ੍ਹੇ ਆ ਰਹੀ ਇਕ ਬੱਸ ਊਧਮਪੁਰ ਦੇ ਬਟਾਲ ਬਲਿਆਨ ਇਲਾਕੇ 'ਚ ਪਲਟ ਗਈ। ਹਾਦਸੇ 'ਚ ਬੱਸ 'ਚ ਸਵਾਰ 25 ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਊਧਮਪੁਰ ਦੇ ਜ਼ਿਲ੍ਹਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਸੜਕ ਹਾਦਸੇ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਿਸ ਹਾਦਸੇ ਦੀ ਜਾਂਚ 'ਚ ਲੱਗੀ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਖਦਸ਼ਾ ਹੈ ਕਿ ਡਰਾਈਵਰ ਨੀਂਦ ਕਾਰਨ ਬੱਸ 'ਤੇ ਕਾਬੂ ਨਹੀਂ ਰੱਖ ਸਕਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ।