by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਅਧਿਆਪਕਾਂ 'ਤੇ ਵਿਦਿਆਰਥੀਆਂ ਦੀ ਪ੍ਰਾਪਤੀ ਉਤੇ CM ਭਗਵੰਤ ਸਿੰਘ ਮਾਨ ਨੇ ਵਧਾਈ ਦੇਣਾ ਵੀ ਆਪਣਾ ਫਰਜ਼ ਨਹੀਂ ਸਮਝਿਆ।
ਉਨ੍ਹਾਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਅਰਵਿੰਦ ਕੇਜਰੀਵਾਲ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੇ ਕਿਉਂਕਿ ਇਸ ਸਰਵੇਖਣ 'ਚ ਦਿੱਲੀ ਦਾ ਸਕੂਲ ਮਾਡਲ ਜਾਅਲੀ ਸਾਬਿਤ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰੀ ਸਰਵੇਖਣ ਨੇ ਦਿੱਲੀ ਸਿੱਖਿਆ ਮਾਡਲ ਦਾ ਪਰਦਾਫਾਸ਼ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਇਸ਼ਤਿਹਾਰ ਉਤੇ ਕਰੋੜਾਂ ਰੁਪਏ ਖ਼ਰਚ ਕੇ ਦਿੱਲੀ ਦੇ ਜਾਅਲੀ ਮਾਡਲ ਨੂੰ ਵੇਚਣਾ ਚਾਹੁੰਦੇ ਹਨ। ਮੈਂ ਭਗਵੰਤ ਮਾਨ ਨੂੰ ਬੇਨਤੀ ਕਰਦਾ ਹਾਂ ਕਿ ਉਹ ਆਪਣੇ ਦਿੱਲੀ ਦੇ ਆਕਾਵਾਂ ਦੀ ਖੰਘ ਵਿੱਚ ਖੰਘਣਾ ਬੰਦ ਕਰਨ ਅਤੇ ਆਪਣੇ ਰੁਤਬੇ ਦਾ ਮਾਣ ਰੱਖਣ।