ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੇ ਆਪਣੀ ਸੁਰੱਖਿਆ ਵਾਪਸੀ ਮੋੜੀ ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਬਾਅਦ ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸਰਕਾਰੀ ਸੁਰੱਖਿਆ ਵਾਪਸ ਮੋੜ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ 'ਚ ਕਟੌਤੀ ਕੀਤੀ ਗਈ ਸੀ। ਅਕਾਲ ਤਖ਼ਤ ਦੇ ਜਥੇਦਾਰ ਦੀ ਸੁਰੱਖਿਆ 'ਤੇ 6 ਸਰਕਾਰੀ ਮੁਲਾਜ਼ਮ ਤਾਇਨਾਤ ਸਨ, ਜਿਨ੍ਹਾਂ ਵਿੱਚੋਂ 3 ਨੂੰ ਸਰਕਾਰ ਨੇ ਵਾਪਿਸ ਬੁਲਾ ਲਿਆ।

'ਆਪ' ਸਰਕਾਰ ਨੇ ਲੋਕਾਂ ਦੀ ਨਾਰਾਜ਼ਗੀ ਨੂੰ ਭਾਂਪਦਿਆਂ ਜਥੇਦਾਰ ਅਕਾਲ ਤਖ਼ਤ ਦੀ ਸਕਿਊਰਿਟੀ ਵਾਪਿਸ ਬਹਾਲ ਕਰ ਦਿੱਤੀ ਪਰ ਜਥੇਦਾਰ ਨੇ ਸਰਕਾਰੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤੀ। ਉਨ੍ਹਾਂ ਕਿਹਾ ਕਿ ਮੇਰੀ ਸਕਿਊਰਿਟੀ ਲਈ ਪੰਥ ਦੇ ਨੌਜਵਾਨ ਹੀ ਕਾਫੀ ਹਨ।