by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਲ 1993 ਦੇ ਦਿੱਲੀ ਬੰਬ ਧਮਾਕੇ ਦੇ ਦੋਸ਼ੀ ਦਵਿੰਦਰ ਪਾਲ ਭੁੱਲਰ ਵੱਲੋਂ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ਕੀਤੀ ਗਈ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ।
ਪਟੀਸ਼ਨ ਕਰਤਾ ਨੇ ਦੱਸਿਆ ਕਿ 27 ਸਾਲਾਂ ਤੋਂ ਜੇਲ੍ਹ 'ਚ ਹੈ ਤੇ ਦਿੱਲੀ ਜੇਲ੍ਹ ਮੈਨੁਅਲ ਮੁਤਾਬਕ ਸਮੇਂ ਤੋਂ ਪਹਿਲਾਂ ਰਿਹਾਈ ਲਈ ਬਿਨਾ ਕਿਸੇ ਛੋਟ ਦੇ 14 ਸਾਲ ਜੇਲ੍ਹ 'ਚ ਰਹਿਣਾ ਜ਼ਰੂਰੀ ਹੈ 'ਤੇ ਛੋਟ ਦੇ ਨਾਲ 20 ਸਾਲ ਜੇਲ੍ਹ 'ਚ ਰਹਿਣਾ ਜ਼ਰੂਰੀ ਹੈ। ਉਹ ਤਾਂ ਇਸ ਤੈਅ ਮਿਆਦ ਤੋਂ ਕਿਤੇ ਜ਼ਿਆਦਾ ਸਮਾਂ ਜੇਲ੍ਹ 'ਚ ਮੌਜੂਦ ਹੈ ਪਰ ਉਸ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।