VIP ਲੋਕਾਂ ਦੀ ਸੁਰੱਖਿਆ ਘਟਾਉਣ ਨੂੰ ਲੈ ਕੇ ਪੰਜਾਬ ਸਰਕਾਰ HC ‘ਚ ਦੇਵੇਂਗੀ ਜਵਾਬ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਪੰਜਾਬ 'ਚ VIP ਸੁਰੱਖਿਆ ਨੂੰ ਲੈ ਕੇ ਸਰਕਾਰ 'ਤੇ ਸਵਾਲ ਚੁੱਕੇ ਜਾ ਰਹੇ ਹਨ। ਸੁਰੱਖਿਆ ਘਟਾਉਣ ਦੇ ਮੁੱਦੇ 'ਤੇ ਪੰਜਾਬ ਸਰਕਾਰ ਪੰਜਾਬ 'ਤੇ ਹਰਿਆਣਾ ਹਾਈਕੋਰਟ 'ਚ ਆਪਣਾ ਜਵਾਬ ਦਾਖਲ ਕਰੇਗੀ ।

ਸੁਰੱਖਿਆ ਘਟਾਉਣ ਦੇ ਇੱਕ ਦਿਨ ਮਗਰੋਂ ਹੀ ਸਿੱਧੂ ਮੂਸੇਵਾਲਾ ਦੇ ਕਤਲ ਹੋਣ ਤੋਂ ਬਾਅਦ ਪੰਜਾਬ 'ਚ ਸਿਆਸੀ ਮਾਹੌਲ ਗਰਮ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘਿਰੀ ਹੋਈ ਹੈ ਜਿਸ ਤੋਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਖਲ ਕੀਤੀ ਗਈ ਸੀ।

ਅਦਾਲਤ ਨੇ ਭਗਵੰਤ ਮਾਨ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ ਜਿਨ੍ਹਾਂ ਦੀ ਸੁਰੱਖਿਆ ਵਾਪਸ ਲਈ ਗਈ ਸੀ 'ਤੇ ਉਨ੍ਹਾਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੇ ਜਾਣ ਦੇ ਕਾਰਨ ਪੁੱਛੇ ਗਏ ਹਨ।

KMS Pico