by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਦਮਪੁਰ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਇਕ ਕੁਲਦੀਪ ਬਿਸ਼ਨੋਈ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਦੋ ਵਜੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਮੋਬਾਈਲ ਨੰਬਰ 'ਤੇ ਮੈਸੇਜ ਆਇਆ ਸੀ ਕਿ ….ਸੁਧਰ ਜਾਓ ਨਹੀਂ ਤਾਂ ਮੂਸੇਵਾਲਾ ਨਾਲ ਜੋ ਹੋਇਆ ਉਹ ਤੁਹਾਡੇ ਨਾਲ ਹੋਵੇਗਾ। ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਕੀਤੀ ਜਾ ਰਹੀ ਹੈ, ਹਾਲਾਂਕਿ ਅਸੀਂ ਇਸ ਖਬਰ ਦੀ ਕੋਈ ਵੀ ਪੁਸ਼ਟੀ ਨਹੀਂ ਕਰਦੇ ਹਾਂ।