by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਈਰਾਨ 'ਚ ਯਾਤਰੀ ਰੇਲਗੱਡੀ ਦੇ ਪਟੜੀ ਤੋਂ ਉਤਰਣ ਨਾਲ 10 ਲੋਕਾਂ ਦੀ ਮੌਤ ਹੋ ਗਈ ਤੇ ਕਈ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਤਾਬਾਸ ਕਸਬੇ ਨੇੜੇ ਰੇਲਗੱਡੀ ਦੇ ਚਾਰ ਡੱਬੇ ਪਟੜੀ ਤੋਂ ਉਤਰ ਗਏ। ਐਂਬੂਲੈਂਸਾਂ ਤੇ ਤਿੰਨ ਹੈਲੀਕਾਪਟਰਾਂ ਵਿੱਚ ਬਚਾਅ ਦਲ ਦੂਰ-ਦੁਰਾਡੇ ਇਲਾਕਿਆਂ ਵਿੱਚ ਭੇਜੇ ਜਾ ਰਹੇ ਹਨ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਰਨਾ ਦਾ ਪਤਾ ਕੀਤਾ ਜਾ ਰਿਹਾ ਹੈ।