by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਵਿਖੇ ਆਪਣੀ ਭੈਣ ਦੇ ਪ੍ਰੇਮ ਵਿਆਹ ਕਰਵਾਇਆ ਤੇ ਇਕ ਭਰਾ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਆਪਣੇ ਹੀ ਜੀਜੇ ਦਾ ਗੋਲੀਆਂ ਮਾਰ ਜ਼ਖਮੀ ਕਰ ਦਿੱਤਾਹੈ । ਜ਼ਖਮੀ ਨੌਜਵਾਨ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਅੰਮ੍ਰਿਤਪਾਲ ਸਿੰਘ ਦਾ ਵਿਆਹ ਗੁਰਪ੍ਰੀਤ ਕੌਰ ਨਾਲ ਹੋਇਆ ਸੀ ਅਤੇ ਦੋਹਾਂ ਨੇ ਆਪਣੀ ਸਹਿਮਤੀ ਦੇ ਨਾਲ ਵਿਆਹ ਕੀਤਾ ਸੀ ਪਰ ਲੜਕੀ ਦੇ ਪਰਿਵਾਰ ਨੂੰ ਇਹ ਵਿਆਹ ਮਨਜ਼ੂਰ ਨਹੀਂ ਸੀ ।
ਜਿਸ ਦੇ ਚਲਦੇ ਲੜਕੀ ਦੇ ਭਰਾ ਚਰਨਜੀਤ ਸਿੰਘ ਨੇ ਆਪਣੇ ਜੀਜੇ ਨੂੰ ਮੌਤ ਦੇ ਘਾਟ ਉਤਾਰਨ ਲਈ ਦੋ ਗੋਲੀਆਂ ਮਾਰ ਦਿੱਤੀਆਂ। ਦੱਸਿਆ ਜਾ ਰਹੀ ਹੈ ਕਿ ਜ਼ਖਮੀ ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਨਾਜ਼ੁਕ ਬਣੀ ਗਈ ਹੈ ਜਿਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਪੁਲਿਸ ਵਲੋਂ ਮਾਮਲੇ ਦੀ ਕਰਵਾਈ ਕੀਤੀ ਜਾ ਰਹੀ ਹੈ।