by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੀ ਮੌਤ ਤੋਂ ਦੁਖੀ ਇਕ ਫੈਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਡੇਰਾਬੱਸੀ 'ਚ 20 ਸਾਲਾ ਫੈਨ ਨੇ ਮੂਸੇਵਾਲਾ ਦਾ ਭੋਗ ਲਾਈਵ ਦੇਖਿਆ, ਜਿਸ ਤੋਂ ਪਰੇਸ਼ਾਨ ਹੋ ਕੇ ਉਸ ਨੇ ਜ਼ਹਿਰੀਲੀ ਚੀਜ਼ ਪੀ ਲਈ ।
ਮ੍ਰਿਤਕ ਨੌਜਵਾਨ ਦੀ ਪਛਾਣ ਜਸਵਿੰਦਰ ਸਿੰਘ ਵਜੋਂ ਹੋਈ ਹੈ। ਪਿਤਾ ਨੇ ਦੱਸਿਆ ਕਿ ਉਸਦਾ ਲੜਕਾ ਸਿੱਧੂ ਮੂਸੇਵਾਲਾ ਦਾ ਬਹੁਤ ਵੱਡਾ ਫੈਨ ਸੀ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ ਪੰਜਾਬ 'ਚ 29 ਮਈ ਨੂੰ ਹੱਤਿਆ ਹੋਈ ਸੀ। ਪੁਲਿਸ ਵਲੋਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਗੈਂਗਸਟਰ ਲਾਰੈਂਸ ਬਿਸ਼ਨੋਈ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਹੈ।