ਅਦਾਲਤ ਨੇ ਗੈਂਗਸਟਰ ਲਾਰੈਂਸ ਨੂੰ ਭੇਜਿਆ ਪੁਲਿਸ ਰਿਮਾਂਡ ‘ਚ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੈਂਗਸਟਰ ਲਾਰੈਂਸ ਨੂੰ ਸਪੈਸ਼ਲ ਸੈੱਲ ਦੀ ਟੀਮ ਨੇ ਪਟਿਆਲਾ ਕੋਰਟ 'ਚ ਪੇਸ਼ ਕੀਤਾ ਗਿਆ। ਦੱਸ ਦਈਏ ਕਿ ਲਾਰੈਂਸ ਨੂੰ 4 ਦਿਨ ਦੀ ਪੁਲਿਸ ਰਿਮਾਂਡ 'ਚ ਭੇਜਿਆ ਗਿਆ ਹੈ। ਉਨ੍ਹਾਂ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਤੇ ਕੈਨੇਡਾ ਰਹਿੰਦੇ ਗੋਲਡੀ ਬਰਾੜ ਨੇ ਲਈ।

ਦੱਸ ਦਈਏ ਕਿ ਮੁਹਾਲੀ ਦੇ ਜਲਵਾਯੂ ਟਾਵਰ ਇਲਾਕੇ 'ਚ ਛਾਪੇਮਾਰੀ ਦੌਰਾਨ ਪੁਲਿਸ ਨੇ 7 ਨੌਜਵਾਨਾਂ ਨੂੰ ਹਿਰਾਸਤ 'ਚ ਲਿਆ। ਮਹਾਰਾਸ਼ਟਰ ਦੇ ਪੁਣੇ ਤੋਂ ਸ਼ਾਰਪ ਸ਼ੂਟਰ ਸੌਰਵ ਮਹਾਕਾਲ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ । ਬਠਿੰਡਾ ਤੋਂ ਕੇਸ਼ਵ ਤੇ ਚੇਤਨ ਨੂੰ ਹਿਰਾਸਤ 'ਚ ਲਿਆ।