by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਰਨਾਲਾ 'ਚ ਇਕ ਸ਼ਰਾਬੀ ਪੁਲਿਸ ਵਾਲੇ ਨੇ ਕਾਰ ਨਾਲ ਮੋਟਰਸਾਇਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਨੇ ਇੰਨੀ ਸ਼ਰਾਬ ਪੀਤੀ ਹੋਈ ਸੀ ਕਿ ਉਸ ਕੋਲੋਂ ਸਿੱਧਾ ਖੜ੍ਹਾ ਵੀ ਨਹੀਂ ਸੀ ਹੋਇਆ ਜਾ ਰਿਹਾ। ਲੋਕਾਂ ਨੇ ਪੰਜਾਬ ਪੁਲਿਸ ਖਿਲਾਫ ਨਾਅਰੇਬਾਜ਼ੀ ਕੀਤੀ।
ਪੁਲਿਸ ਮੁਲਾਜ਼ਮ ਨੇ ਸ਼ਰਾਬ ਪੈ ਕੇ ਹੰਗਾਮਾ ਕੀਤਾ ਜਿਸ ਤੋਂ ਬਾਅਦ ਲੋਕਾਂ ਨੇ ਵੀਡੀਓ ਬਣਾ ਕੇ ਸ਼ੋਸ਼ਲ ਮੀਡੀਆ ਉਤੇ ਤੇਜ਼ੀ ਨਾਲ ਵਾਇਰਲ ਕਰ ਦਿੱਤੀ ਹੈ । ਪੁਲਿਸ ਵਲੋਂ ਇਸ ਮਾਮਲੇ ਤੇ ਕਾਰਵਾਈ ਕਰਨ ਦੀ ਗੱਲ ਵੀ ਕਹਿ ਗਈ ਹੈ ।