by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨੂਪੁਰ ਸ਼ਰਮਾ ਦੇ ਬਿਆਨ ਦੀ ਅੱਗ ਹੁਣ ਹਰਿਆਣਾ 'ਚ ਵੀ ਭੜਕਣ ਲੱਗੀ ਹੈ। ਯਮੁਨਾਨਗਰ ਦੇ ਦਾਰਪੁਰ ਪਿੰਡ 'ਚ ਰਹਿਣ ਵਾਲੇ ਇੱਕ ਨੌਜਵਾਨ ਨੂੰ ਨੂਪੁਰ ਸ਼ਰਮਾ ਦੇ ਸਮਰਥਨ 'ਚ ਸਟੇਟਸ ਪਾਉਣਾ ਮੁਸ਼ਕਲ ਹੋ ਗਿਆ।
ਨੂਪੁਰ ਸ਼ਰਮਾ ਦੇ ਬਿਆਨ ਦਾ ਸਮਰਥਨ ਕਰਦੇ ਹੋਏ ਨੌਜਵਾਨਾਂ ਨੇ ਉਸ ਦੇ ਮੋਬਾਈਲ 'ਤੇ ਇਕ ਸਟੇਟਸ ਪਾ ਦਿੱਤਾ ਅਤੇ ਉਸ ਸਟੇਟਸ 'ਤੇ ਪਿੰਡ ਦੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਵੀ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਦੇਰ ਸ਼ਾਮ ਸੈਂਕੜੇ ਨੌਜਵਾਨ ਪਿੰਡ ਵਿੱਚ ਇਕੱਠੇ ਹੋ ਗਏ।
ਕੁਝ ਨੌਜਵਾਨ ਵਿਕਾਸ ਦੇ ਘਰ ਦੇ ਬਾਹਰ ਪਹੁੰਚ ਗਏ ਅਤੇ ਉਸ ਨੂੰ ਗਾਲ੍ਹਾਂ ਕੱਢਣ ਲੱਗੇ। ਪਿੰਡ 'ਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਅਜਿਹੇ ਵਿੱਚ ਪੁਲੀਸ ਪਿੰਡ ਵਿੱਚ ਸ਼ਾਂਤੀ ਦੀ ਸਥਿਤੀ ਬਣਾਉਣ ਵਿੱਚ ਲੱਗੀ ਹੋਈ ਹੈ।