by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ’ਚ ਆਮ ਆਦਮੀ ਪਾਰਟੀ ਬਣਨ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਪੁੱਜੇ ਹਨ। ਕੇਜਰੀਵਾਲ ਨੇ ਕਿਹਾ ਕਿ ਮੈਂ ਵਿਰੋਧੀ ਧਿਰ ਨੂੰ ਪੁੱਛਦਾ ਹਾਂ, ਕਿ ਕੀ ਮਾਨ ਸਾਬ੍ਹ ਆਪਣੇ ਨਾਲ ਗੈਂਗਸਟਰ ਲੈ ਕੇ ਆਏ ਹਨ? ਇਹ ਗੈਂਗਸਟਰ ਪਿਛਲੀਆਂ ਸਰਕਾਰਾਂ ਦੌਰਾਨ ਪੈਦਾ ਹੋਏ ਸਨ।
ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ CM ਮਾਨ ਨੂੰ ਜਲੰਧਰ ਦੇ ਦਿੱਲੀ ਏਅਰਪੋਰਟ ਲਈ ਪੰਜਾਬ ਸਰਕਾਰ ਦੀ ਸਰਕਾਰੀ ਵੋਲਵੋ ਬੱਸ ਨੂੰ ਹਰੀ ਝੰਡੀ ਦੇ ਦਿੱਤੀ ਹੈ । ਬੱਸ ਸਟੈਂਡ ਤੋਂ ਲੈ ਕੇ ਆਦਮਪੁਰ ਏਅਰਪੋਰਟ ਤੱਕ 300 ਫਲੈਕਸ ਬੋਰਡ ਲਗਾਏ ਗਏ ਹਨ , ਜਿਨ੍ਹਾਂ 'ਚ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਤਸਵੀਰ ਤੋਂ ਇਲਾਵਾ ਕਿਸੇ ਦੀ ਤਸਵੀਰ ਨਹੀਂ ਲਗਾਈ ਗਈ ਹੈ।