by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਸ਼ਟਰੀ ਪੱਧਰ ਦੇ ਸ਼ੂਟਰ ਸੁਖਮਨਪ੍ਰੀਤ ਸਿੰਘ ਦੇ ਕਤਲ ਕੇਸ 'ਚ CBI ਨੂੰ ਵੱਡੀ ਸਫ਼ਲਤਾ ਮਿਲੀ ਹੈ। ਸੀਬੀਆਈ ਨੇ ਦੱਸਿਆ ਕਿ ਕਲਿਆਣੀ ਸਿੰਘ ਨਾਂ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਕਲਿਆਣੀ ਸਿੰਘ ਦੀ ਮਾਂ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੀ ਜੱਜ ਹੈ।
ਮ੍ਰਿਤਕ ਲੜਕੇ ਦਾ ਪਿਤਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਸਿਸਟੈਂਟ ਸਾਲਿਸਟਰ ਜਨਰਲ ਸੀ, ਲੜਕੇ ਦੇ ਦਾਦਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜੱਜ ਸਨ। ਘਟਨਾ ਬਾਰੇ ਕਿਹਾ ਜਾ ਰਿਹਾ ਹੈ ਕਿ ਪ੍ਰੇਮ ਸਬੰਧਾਂ ਕਾਰਨ ਲੜਕੇ ਦਾ ਕਤਲ ਕੀਤਾ ਗਿਆ ਹੈ।
ਨੈਸ਼ਨਲ ਪੱਧਰ ਦੇ ਸ਼ੂਟਰ ਅਤੇ ਵਕੀਲ ਸੁਖਮਨਪ੍ਰੀਤ ਸਿੰਘ ਸਿੱਧੂ ਉਰਫ ਸਿੱਪੀ ਸਿੱਧੂ ਦੀ ਚੰਡੀਗੜ੍ਹ ਦੇ ਸੈਕਟਰ 27 ਦੇ ਪਾਰਕ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਦੇ ਕਰੀਬ ਸੱਤ ਸਾਲ ਬਾਅਦ ਸੀਬੀਆਈ ਅਧਿਕਾਰੀਆਂ ਨੇ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੀ ਜੱਜ ਜਸਟਿਸ ਸਬੀਨਾ ਦੀ ਧੀ ਕਲਿਆਣੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।